Breaking News

ਕਰਨਾਲ ’ਚ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ SDM ਨੂੰ ਬਰਖ਼ਾਸਤ ਕਰ ਕੇ ਇਰਾਦਾ–ਏ–ਕਤਲ ਦਾ ਮੁਕੱਦਮਾ ਚਲਾਇਆ ਜਾਵੇ: ਰਾਜਿੰਦਰ ਸਿੰਘ ਬਡਹੇੜੀ

ਤੇਜਲ ਗਿਆਨ ਚੰਡੀਗੜ੍ਹ:
ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਰਨਾਲ ’ਚ ਕੱਲ੍ਹ ਕਿਸਾਨਾਂ ਉੱਤੇ ਹੋਏ ਵਹਿਸ਼ੀਆਨਾ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ।

ਅੱਜ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਸ. ਬਡਹੇੜੀ ਨੇ ਕਿਹਾ ਕਿ ਇਸ ਸ਼ਾਂਤੀਪੂਰਨ ਸੰਘਰਸ਼ ਦੌਰਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਕਰਨਾਲ ਜ਼ਿਲ੍ਹੇ ਦੇ ਪਿੰਡ ਰਾਏਪੁਰ ਜੱਟਾਂ ਦੇ ਕਿਸਾਨ ਸੁਸ਼ੀਲ ਕਾਜਲ ਦੀ ਅੱਜ ਮੌਤ ਹੋ ਗਈ ਹੈ। ਕਿਸਾਨ ਆਗੂ ਬਡਹੇੜੀ ਨੇ ਕਿਹਾ ਕਿ ਇਸ ਕਿਸਾਨ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ।

ਸ. ਬਡਹੇੜੀ ਨੇ ਕਿਹਾ ਕਿ ਕਰਨਾਲ ਦੇ ਐੱਸਡੀਐੱਮ ਨੇ ਅੰਨਦਾਤਾ ਕਿਸਾਨਾਂ ਦੇ ਬੇਰਹਿਮੀ ਨਾਲ ਸਿਰ ਪਾੜ ਦੇਣ ਦਾ ਤਾਨਾਸ਼ਾਹੀ ਫ਼ਰਮਾਨ ਸੁਣਾਇਆ ਸੀ। ਉਸ ਆਈਏਐੱਸ ਅਧਿਕਾਰੀ ਵਿਰੁੱਧ ‘ਇਰਾਦਾ–ਏ–ਕਤਲ’ ਦਾ ਮੁਕੱਦਮਾ ਚੱਲਣਾ ਚਾਹੀਦਾ ਹੈ ਤੇ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।

ਸ. ਬਡਹੇੜੀ ਨੇ ਇਹ ਵੀ ਕਿਹਾ ਕਿ ਦਰਅਸਲ ਇਹ ਸਭ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਤੇ ਕੇਂਦਰੀ ਆਗੂਆਂ ਦੇ ਇਸ਼ਾਰੇ ’ਤੇ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਤਿੰਨੇ ਵਿਵਾਦਗ੍ਰਸਤ ਖੇਤੀ ਕਾਨੂੰਨ ਰੱਦ ਕਰਨ ਦੀ ਥਾਂ ਮੋਦੀ ਸਰਕਾਰ ਸਗੋਂ ਹੁਣ ਕਿਸ਼ਾਨਾਂ ਉੱਤੇ ਤਸ਼ੱਦਦ ਢਾਹੁਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਨਤਾ ਤਦ ਭਾਜਪਾ ਨੂੰ ਕਰਾਰ ਜਵਾਬ ਦੇਵੇਗੀ ਅਤੇ ਅਜਿਹੀਆਂ ਕੋਝੀਆਂ ਚਾਲਾਂ ਲਈ ਕਦੇ ਵੀ ਮੁਆਫ਼ ਨਹੀਂ ਕਰੇਗੀ।

ਸ. ਬੜਹੇੜੀ ਨੇ ਕਿਹਾ ਕਿ ਕਿਸਾਨਾਂ ਉੱਤੇ ਢਾਹਿਆ ਜਾਣ ਵਾਲਾ ਅੱਤਿਆਚਾਰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Check Also

“ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ”
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਬਣਤਰ ਸਮੇਂ ਪਿੰਡਾਂ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ

🔊 Listen to this ਤੇਜਲ ਗਿਆਨ। ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ …