Breaking News

ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਕਰੜੀ ਆਲੋਚਨਾ

ਚੰਡੀਗੜ੍ਹ 3 ਅਕਤੂਬਰ 2021
ਉੱਘੇ ਸਿੱਖ ਕਿਸਾਨ ਨੇਤਾ ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਪ੍ਰਦੇਸ਼ ਰਾਜਿੰਦਰ ਸਿੰਘ ਬਡਹੇੜੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਵਾਪਰੀ ਉਸ ਮੰਦਭਾਗੀ ਘਟਨਾ ਦੀ ਕਰੜੀ ਆਲੋਚਨਾ ਕੀਤੀ ਹੈ ਜਿਸ ਵਿਚ ਕਥਿਤ ਤੌਰ ‘ਤੇ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ਉੱਤੇ ਆਪਣੀ ਗੱਡੀ ਚੜ੍ਹਾ ਦਿੱਤੀ ਜੋ ਕਿ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਸਨ। ਇਸ ਹਾਦਸੇ ਵਿਚ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ।
ਬਡਹੇੜੀ ਨੇ ਅੱਗੇ ਕਿਹਾ ਕਿ ਇਸ ਦਰਦਨਾਕ ਅਤੇ ਅਣਮਨੁੱਖੀ ਕਾਰੇ ਦੀ ਸਖਤ ਸ਼ਬਦਾਂ ਵਿੱਚ ਸਭਣਾ ਦੁਆਰਾ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇਸ ਹਾਦਸੇ ਦੇ ਜਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਤਾਂ ਜੋ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੰਦਭਾਗੀ ਘਟਨਾ ਦਾ ਨੋਟਿਸ ਲੈਣ ਅਤੇ ਉਕਤ ਮੰਤਰੀ ਨੂੰ ਕੇਂਦਰੀ ਮੰਤਰੀ ਮੰਡਲ ‘ਚੋਂ ਤੁਰੰਤ ਬਾਹਰ ਕੱਢਣ ਦੀ ਕਾਰਵਾਈ ਕਰਨ ।
ਦੁਖੀ ਪਰਿਵਾਰਾਂ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਬਡਹੇੜੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਣ।

Check Also

“ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ”
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਬਣਤਰ ਸਮੇਂ ਪਿੰਡਾਂ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ

🔊 Listen to this ਤੇਜਲ ਗਿਆਨ। ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ …