Breaking News

ਕਸ਼ਮੀਰ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕੇ ਕੇਂਦਰ ਸਰਕਾਰ : ਰਾਜਿੰਦਰ ਸਿੰਘ ਬਡਹੇੜੀ ਸ਼੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ :ਉੱਘੇ ਸਿੱਖ ਕਿਸਾਨ ਨੇਤਾ ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਪ੍ਰਦੇਸ਼ ਰਾਜਿੰਦਰ ਸਿੰਘ ਬਡਹੇੜੀ ਨੇ ਸ੍ਰੀਨਗਰ ਦੇ ਇਕ ਸਰਕਾਰੀ ਸਕੂਲ ਦੇ ਅੰਦਰ ਵੀਰਵਾਰ ਨੂੰ ਅਤਿਵਾਦੀਆਂ ਵੱਲੋਂ ਘੱਟ-ਗਿਣਤੀਆਂ ਸਿੱਖ ਅਤੇ ਹਿੰਦੂ ਭਾਈਚਾਰੇ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ ਦੀ ਮੰਦਭਾਗੀ ਘਟਨਾ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਬਡਹੇੜੀ ਨੇ ਕੇਂਦਰ ਸਰਕਾਰ ਨੂੰ ਸੂਬਾ ਭਰ ਵਿਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਕਿਉਂ ਜੋ ਲੋਕ ਅੱਤਵਾਦ ਪ੍ਰਭਾਵਿਤ ਸੂਬੇ ਵਿੱਚ ਵੱਖ-ਵੱਖ ਵੱਖਵਾਦੀਆਂ ਦੀਆਂ ਧਮਕੀਆਂ ਤੇ ਡਰ ਦੇ ਬੇਯਕੀਨੀ ਵਾਲੇ ਮਾਹੌਲ ਵਿਚ ਰਹਿ ਰਹੇ ਹਨ।

ਉਨ੍ਹਾਂ ਨੇ ਅਜਿਹੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਨ-ਕਾਨੂੰਨ ਦੀ ਮਸ਼ੀਨਰੀ ਨੂੰ ਹੋਰ ਤੇਜ਼ ਕਰਨਾ ਚਾਹੀਦਾ ਹੈ ਤਾਂ ਕਿ ਦੋਸ਼ੀਆਂ ਨੂੰ ਤੁਰੰਤ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਸਕੇ ਜਿਨ੍ਹਾਂ ਨੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਲਈ ਮਨੁੱਖਤਾ ਵਿਰੁੱਧ ਅਜਿਹੇ ਘਿਨਾਉਣੇ ਕਾਰੇ ਨੂੰ ਅੰਜ਼ਾਮ ਦਿੱਤਾ।

ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹਾ ਘਿਨਾਉਣਾ ਕਾਰਾ ਕਰਨ ਦੀ ਜੁਅੱਰਤ ਨਾ ਕਰੇ ਅਤੇ ਇਸ ਘਟਨਾ ਦੀ ਸਾਰਿਆਂ ਨੂੰ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਇਸ ਔਖੇ ਸਮੇਂ ਵਿਚ ਗ਼ਮਗੀਨ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਪ੍ਰਸ਼ਾਸਨ ਦੇਣ ਦੇ ਆਦੇਸ਼ ਦਿੱਤੇ ਜਾਣ।

Check Also

“ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ”
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਬਣਤਰ ਸਮੇਂ ਪਿੰਡਾਂ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ

🔊 Listen to this ਤੇਜਲ ਗਿਆਨ। ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ …