Breaking News

ਸਿੰਘੂ ਘਟਨਾਵਾਂ ਹੈਰਾਨੀਜਨਕ-ਕਿਸਾਨ ਨੇਤਾ ਬਡਹੇੜੀ ਨੇ ਭਿਆਨਕ ਵਰਤਾਰੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਮੰਗੀ

ਚੰਡੀਗੜ੍ਹ, 15 ਅਕਤੂਬਰ ਉੱਘੇ ਕਿਸਾਨ ਨੇਤਾ ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਨੇ ਅੱਜ ਸਿੰਘੂ ਬਾਰਡਰ ’ਤੇ ਅੱਜ ਸਵੇਰੇ ਵਾਪਰੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਅਤੇ ਨਿਰਦਈ ਕਤਲ ਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਇਸ ਘਨੌਣੇ ਅਪਰਾਧ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਕਿ ਸਭਿਅਕ ਸਮਾਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਜਾਂ ਫਿਰ ਭਿਆਨਕ ਹਿੰਸਾ ਵਰਗੀਆਂ ਘਿਨੌਣੀਆਂ ਕਾਰਵਾਈਆਂ ਦੀ ਕੋਈ ਥਾਂ ਨਹੀਂ ਹੈ।

ਸਰਦਾਰ ਬਡਹੇੜੀ ਨੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ ਇਹ ਸਾਰੀ ਸਾਜ਼ਿਸ਼ ਲੰਬੇ ਸਮੇਂ ਤੋਂ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਤਿੰਨ ਕਾਲੇ ਕਾਨੂੰਨਾਂ ਖਿਲਾਫ ਚਲਾਏ ਜਾ ਰਹੇ ਕਿਸਾਨੀ ਸੰਘਰਸ਼ ਦੇ ਖਿਲਾਫ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ ਤੇ ਇਹਨਾਂ ਸਭ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਜ਼ਰੂਰਤ ਹੈ।

Check Also

“ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ”
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਬਣਤਰ ਸਮੇਂ ਪਿੰਡਾਂ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ

🔊 Listen to this ਤੇਜਲ ਗਿਆਨ। ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ …