Breaking News

ਪੱਤਰਕਾਰ ਹਰਪ੍ਰੀਤ ਕੌਰ ਹੁਸ਼ਿਆਰਪੁਰ ਦੇ ਪਤੀ ਸਾਬਕਾ ਪੀ.ਸੀ.ਐੱਸ.ਬਰਜਿੰਦਰ ਸਿੰਘ ਦੀ ਅਚਾਨਕ ਮੌਤ ਕਦੇ ਵੀ ਨਾ ਪੂਰਾ ਹੋਣ ਵਾਲ਼ਾ ਘਾਟਾ : ਬਡਹੇੜੀ

ਤੇਜਲ ਗਿਆਨ ਚੰਡੀਗੜ੍ਹ। ਉੱਘੇ ਸਿੱਖ ਕਿਸਾਨ ਆਗੂ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਸੂਬਾ ਪ੍ਰਧਾਨ ਚੰਡੀਗੜ੍ਹ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਸਾਬਕਾ ਪੀ.ਸੀ.ਐੱਸ.ਬਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਉਹਨਾਂ ਆਖਿਆ ਕਿ ਸ੍ਰੀ ਸਿੰਘ ਬਹੁਤ ਸਿਆਣੇ ਅਧਿਕਾਰੀ ਸਨ ਜੋ ਸਵਰਗੀ ਸਰਦਾਰ ਪਰਦੁੱਮਣ ਸਿੰਘ ਪੱਤਰਕਾਰ ਦੇ ਸਪੁੱਤਰ ਸਨ ਅਤੇ ਉੱਘੇ ਪੱਤਰਕਾਰ ਸ੍ਰੀਮਤੀ ਹਰਪ੍ਰੀਤ ਕੌਰ ਹੁਸ਼ਿਆਰਪੁਰ ਦੇ ਪਤੀ ਸਨ ।ਬਡਹੇੜੀ ਨੇ ਆਖਿਆ ਕਿ ਸ੍ਰੀ ਸਿੰਘ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਜੋ ਉਹਨਾਂ ਦੇ ਪਰਵਾਰ ਅਤੇ ਸੰਬੰਧੀਆਂ ਲਈ ਕਦੇ ਵੀ ਨਾ ਪੂਰਿਆ ਜਾਣ ਵਾਲ਼ਾ ਘਾਟਾ ਹੈ ਵਾਹਿਗੁਰੂ ਬਰਜਿੰਦਰ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਵਾਰ ਅਤੇ ਸੰਬੰਧੀਆਂ ਨੂੰ ਇਹ ਭਾਣਾ ਮੰਨਣ ਦਾ ਬੱਲ ਬਖ਼ਸ਼ੇ ।

Check Also

“ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ”
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਬਣਤਰ ਸਮੇਂ ਪਿੰਡਾਂ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ

🔊 Listen to this ਤੇਜਲ ਗਿਆਨ। ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ …