Breaking News

SANDHYA VELE HUKAMNAMA SAHIB SRI DARBAR SAHIB, SRI AMRITSAR, ANG 666, 26-July.-2022

ਤੇਜਲ ਗਿਆਨ ਚੰਡੀਗੜ੍ਹ।

ਰਾਗੁ ਧਨਾਸਿਰੀ ਮਹਲਾ ੩ ਘਰੁ ੪ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

रागु धनासिरी महला ३ घरु ४ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

Raag Dhanaasaree, Third Mehl, Fourth House:
One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1||Pause|| I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. ||2|| Prays Nanak, the shutters of doubt have been opened wide; by Guru’s Grace, I have come to know the Lord.
I am filled to overflowing with true love; my mind is pleased and appeased by the True Guru. ||3||1||9||

ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧।ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨।ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

अर्थ: हे प्रभु ! मैं तेरे सदा कायम रहने वाले नाम से सदके जाता हूँ। तू सारे जगत का मूल है; तू ही सब जीवों को पैदा करने वाला है कोई और (तेरे जैसा) नहीं है।1। रहाउ।हे प्रभू! हम जीव तेरे (दर के) मंगते हैं, तू स्वतंत्र रह के सब को दातें देने वाला है। हे प्रभू! मेरे पर दयावान हो। मुझ मंगते को अपना नाम दे (ता कि) मैं सदा तेरे प्रेम-रंग में रंगा रहूँ।1।हे प्रभु ! मुझ माया-ग्रसित को (अब तक मरने के) अनेकों चक्कर लग चुके हैं, अब तो मेरे पर कुछ मेहर कर। हे प्रभू! मेरे पर दया कर। मेरे पर यही कृपा कर कि मुझे अपना दीदार दे।2।हे भाई! नानक कहता है– गुरू की कृपा से जिस मनुष्य के भ्रम के पर्दे खुल जाते हैं, उसकी (परमात्मा के साथ) गहरी सांझ बन जाती है। उसके हृदय में (परमात्मा के साथ) सदा कायम रहने वाली लगन लग जाती है, गुरू के साथ उसका मन पतीज जाता है।3।1।9।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Check Also

“ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ”
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਬਣਤਰ ਸਮੇਂ ਪਿੰਡਾਂ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ

🔊 Listen to this ਤੇਜਲ ਗਿਆਨ। ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ …