ਤੇਜਲ ਗਿਆਨ ਚੰਡੀਗੜ੍ਹ : ਕੇਂਦਰ ਸਰਕਾਰ ਦੇ ਅਦਾਰੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਨ.ਸੀ.ਈ.ਆਰ.ਟੀ.) ਵੱਲੋਂ ਸਕੂਲੀ ਪਾਠ ਪੁਸਤਕਾਂ ਵਿੱਚ ਕੀਤੀਆਂ ਬੇਅਸੂਲੀ ਤਬਦੀਲੀਆਂ ਦੀ ਸਖਤ ਆਲੋਚਨਾ ਕਰਦਿਆਂ ਕਿਸਾਨ ਨੇਤਾ ਨੇ ਦੋਸ਼ ਲਾਇਆ ਹੈ ਕਿ ਸੱਜੇ ਪੱਖੀ ਸੰਘ ਦੇ ਇਸ਼ਾਰੇ ’ਤੇ ਭਾਰਤੀ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾਣਾ ਸੰਵਿਧਾਨਕ ਮਰਿਆਦਾ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਵੰਡਪਾਊ ਅਤੇ ਪੱਖਪਾਤੀ ਏਜੰਡੇ ਦਾ ਪਰਦਾਫਾਸ਼ ਹੋਇਆ ਹੈ ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸਿਲੇਬਸ ਨੂੰ ਮੁੜ੍ਹ ਸੁਧਾਰਿਆ ਜਾਵੇ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰਾ ਪ੍ਰਧਾਨ ਦੋਵਾਂ ਸੱਜੇ ਪੱਖੀ ਨੇਤਾਵਾਂ ਨੂੰ ਭਾਰਤੀ ਇਤਿਹਾਸ, ਰਾਜਨੀਤੀ ਸ਼ਾਸਤਰ ਅਤੇ ਨਾਗਰਿਕ ਸ਼ਾਸਤਰ ਦੀਆਂ ਪਾਠ ਪੁਸਤਕਾਂ ਨੂੰ ਤੋੜ-ਮਰੋੜ ਕੇ ਪ੍ਰਕਾਸ਼ਿਤ ਕਰਨ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਉੱਘੇ ਸਿੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਇਕ ਸਖਤ ਬਿਆਨ ਵਿਚ ਕਿਹਾ ਹੈ ਕਿ ਮਤਾ ਸ੍ਰੀ ਆਨੰਦਪੁਰ ਸਾਹਿਬ 1973 ਰਾਹੀਂ ਕਦੇ ਵੀ ਵੱਖਰੇ ਮੁਲਕ ਦੀ ਮੰਗ ਨਹੀਂ ਕੀਤੀ ਗਈ ਜਿਵੇਂ ਕਿ 12ਵੀਂ ਜਮਾਤ ਦੀ ਐਨ.ਸੀ.ਈ.ਆਰ.ਟੀ. ਦੀ ਪਾਠ ਪੁਸਤਕ ਵਿੱਚ ਲਿਖਿਆ ਹੈ ਜਿਸ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚਾਈ ਹੈ।
Check Also
ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ”
🔊 Listen to this ਉੱਘੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਲੰਬੜਦਾਰ ਯੂਨੀਅਨ ਅਤੇ …