Breaking News

ਡਾਕਟਰ ਬਰਜਿੰਦਰ ਸਿੰਘ ਹਮਦਰਦ ਦਾ ਜੰਗ-ਏ-ਆਜ਼ਾਦੀ ਯਾਦਗਾਰੀ ਫ਼ਾਂਊਡੇਸ਼ਨ ਤੋਂ ਅਸਤੀਫ਼ਾ ਦੇਣਾ ਦਲੇਰਾਨਾ ਫ਼ੈਸਲਾ: ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ : ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਪੰਜਾਬ ਦੀ ਆਵਾਜ਼ ਦੇ ਨਾਂ ਨਾਲ਼ ਜਾਣੇ ਜਾਂਦੇ ਪੰਜਾਬੀ ਦੇ ਪ੍ਰਮੁਖ ਅਖ਼ਬਾਰ ਅਜੀਤ ਦੇ ਮੁੱਖ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰੀ ਫਾਂਊਡੇਸ਼ਨ ਦੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਅਤੇ ਹੋਰ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਇੱਕ ਦਲੇਰਾਨਾ ਫ਼ੈਸਲਾ ਹੈ । ਉੱਘੇ ਸਿੱਖ ਕਿਸਾਨ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਅਜੀਤ ਅਖਬਾਰ ਸਮੂਹ ਇੱਕ ਨਿਡਰ ਅਤੇ ਨਿਰਪੱਖ ਲੋਕਾਂ ਦੀ ਆਵਾਜ਼ ਵਜੋਂ ਵੀ ਜਾਣੀ ਜਾਂਦੀ ਹੈ ਜੋ ਦੇਸ਼ ਦੀ ਆਜ਼ਾਦੀ ਦੇ ਸਮੇਂ ਤੋਂ ਲੈ ਕੇ ਅੱਜ ਨੰਬਰ ਇੱਕ ਪੰਜਾਬੀ ਅਖਬਾਰ ਮਾਣਮੱਤਾ ਇਤਿਹਾਸ ਬਣਾ ਚੁੱਕਾ ਹੈ ਇਸ ਲਈ ਭਗਵੰਤ ਮਾਨ ਸਰਕਾਰ ਆਪਹੁਦਰੇ ਵਿਵਹਾਰ ਨੂੰ ਲਗਾਮ ਲਗਾਉਣੀ ਚਾਹੀਦੀ ਹੈ ਵੱਡੇ ਅਹੁਦੇ ‘ਤੇ ਹੁੰਦਿਆਂ ਤੰਗ-ਦਿਲ ਸੋਚ ਦਾ ਪ੍ਰਗਟਾਵਾ ਸ਼ੋਭਾ ਨਹੀਂ ਦਿੰਦਾ।
ਡਾਕਟਰ ਹਮਦਰਦ ਨੇ ਹਮੇਸ਼ਾ ਪੰਜਾਬ ਲਈ ਸੁੱਚੀ ਸੋਚ ਅਪਨਾਈ ਹੈ ਇਹ ਹੀ ਕਾਰਨ ਸੀ ਕਿ ਪਿਛਲੀਆਂ ਸਰਕਾਰਾਂ ਨੇ ਅਜੀਤ ਅਖਬਾਰ ਦੀਆਂ ਸੇਵਾਵਾਂ ਦੀ ਕਦਰ ਕੀਤੀ ਹੈ ।

Check Also

ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ”

🔊 Listen to this ਉੱਘੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਲੰਬੜਦਾਰ ਯੂਨੀਅਨ ਅਤੇ …